Punjab Headline
News Portal

ਸ਼੍ਰੋਮਣੀ ਅਕਾਲੀ ਦਲ (ਅ) ਨੇ ਦੋ ਹੋਰ ਉਮੀਦਵਾਰ ਐਲਾਨੇ, ਸਿਮਰਨਜੀਤ ਸਿੰਘ ਮਾਨ ਨੇ ਆਖੀ ਇਹ ਗੱਲ

ਸੰਗਰੂਰ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਸਥਾਨਕ ਹੋਟਲ ਹੋਟਚੇਪ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਚੰਡੀਗੜ੍ਹ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਦੋਂਕਿ 11 ਉਮੀਦਵਾਰ ਪਾਰਟੀ ਵੱਲੋਂ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ।

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਤੋਂ ਲੋਕ ਸਭਾ ਦੀ ਚੋਣ ਲੜ ਰਹੀ ਹੈ। ਭਾਜਪਾ, ਕਾਂਗਰਸ, ਬਾਦਲ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸੰਸਦ ਵਿੱਚ ਭੇਜ ਕੇ ਅਸੀਂ ਦੇਖ ਚੁੱਕੇ ਹਾਂ ਜਿਨ੍ਹਾਂ ਵੱਲੋਂ ਕਦੇ ਵੀ ਪੰਜਾਬ ਹਿੱਤ ਦੀ ਗੱਲ ਨਹੀਂ ਕੀਤੀ ਗਈ। ਬੇਅਦਬੀਆਂ, ਬੰਦੀ ਸਿੰਘਾਂ ਦੀ ਰਿਹਾਈ, ਸਿੱਖ ਆਗੂਆਂ ਦੇ ਕਤਲਾ, ਕਿਸਾਨਾਂ, ਬੇਰੁਜ਼ਗਾਰਾਂ, ਮੁਲਾਜ਼ਮਾਂ, ਮਜ਼ਦੂਰਾਂ ਨਾਲ ਕੀਤੀ ਵਾਅਦਾਖਿਲਾਫੀ ਬਾਰੇ ਕੋਈ ਆਵਾਜ਼ ਨਹੀਂ ਉਠਾਈ। ਇਸ ਲਈ ਹੁਣ ਜ਼ਰੂਰੀ ਹੋ ਗਿਆ ਹੈ ਕਿ ਆਪਣੇ ਹੱਕਾ ਦੀ ਆਵਾਜ਼ ਸੰਸਦ ’ਚ ਉਠਾਉਣ ਲਈ ਅਸੀਂ ਲੋਕ ਪੱਖੀ ਸੋਚ ਰੱਖਣ ਵਾਲੇ ਆਗੂਆਂ ਨੂੰ ਸੰਸਦ ਵਿੱਚ ਭੇਜੀਏ। ਭਾਜਪਾ ’ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ ਮੋਦੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਸਨ, ਉਹ ਵਫਾ ਨਹੀਂ ਹੋਏ।

ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਡਾ. ਹਰਜਿੰਦਰ ਸਿੰਘ ਜੱਖੂ, ਜ਼ਿਲ੍ਹਾ ਪ੍ਰਧਾਨ ਜਥੇਦਾਰ ਹਰਜੀਤ ਸਿੰਘ ਸੰਜੂਮਾ, ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ, ਪਲਵਿੰਦਰ ਸਿੰਘ ਤਲਵਾੜਾ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

Leave A Reply

Your email address will not be published.