Punjab Headline
News Portal

ਸੰਤ ਸਿੰਘ ਸੁੱਖਾ ਸਿੰਘ ਸਕੂਲ ਦਾ ਦੱਸਵੀਂ ਬੋਰਡ ਦੇ ਰਿਜ਼ਲਟ ਵਿੱਚ ਵਿਦਿਆਰਥੀਆਂ ਮਾਰੀਆਂ ਮੱਲਾਂ

ਅੰਮ੍ਰਿਤਸਰ, (ਅੰਮ੍ਰਿਤਾ ਭਗਤ) – ਸੰਤ ਸਿੰਘ ਸੁੱਖਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਆਏ ਨਤੀਜਿਆਂ ਵਿੱਚ ਬੱਲੇ ਬੱਲੇ ਕਰਵਾ ਕੇ ਆਪਣਾ ਤੇ ਆਪਣੇ ਸਕੂਲ ਦਾ ਨਾਮ ਕੀਤਾ ਰੌਸ਼ਨ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਡਾਕਟਰ ਗੁਰਰਤਨ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਹਿਜਪਾਲ ਸਿੰਘ 95%, ਸੁਖਮਨਪ੍ਰੀਤ ਕੌਰ 94.3%, ਹਰਸ਼ਦੀਪ ਸਿੰਘ ਅਤੇ ਪ੍ਰਿਆਸ਼ੂ 94.1% ਨਾਲ ਅਵੱਲ ਰਹੇ।

ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸ੍ਰ. ਜਗਦੀਸ਼ ਸਿੰਘ ਵੱਲੋਂ ਸਾਰੇ ਵਿਦਿਆਰਥੀਆਂ ਉਨ੍ਹਾਂ ਦੇ ਅਧਿਆਪਕਾਂ ਤੇ ਸੰਸਥਾ ਦੇ ਪ੍ਰਿੰਸੀਪਲ ਸਾਹਿਬ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਤੇ ਆਉਣ ਵਾਲੇ ਸਮੇਂ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਜਿੰਦਗੀ ਦੇ ਇਮਤਿਹਾਨ ਵਿੱਚ ਵੀ ਜਬਰਦਸਤ ਤਰੀਕੇ ਨਾਲ ਅੱਗੇ ਵੱਧਣ ਤੇ ਕਾਮਯਾਬੀਆਂ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ। ਸੰਸਥਾ ਦੇ ਇੱਕ ਵਿਦਿਆਰਥੀ ਦੇ 95% ਤੋਂ ਵੱਧ, 16 ਬੱਚਿਆਂ ਦੇ 90% ਅਤੇ 71 ਬੱਚਿਆਂ ਦੇ 80% ਤੋਂ ਵੱਧ ਰਿਜਲਟ ਆਉਣ ਤੇ ਬੇਹੱਦ ਖੁਸ਼ੀ ਪ੍ਰਗਟ ਕੀਤੀ। ਸੰਸਥਾ ਦੇ ਡਾਇਰੈਕਟਰ ਸ੍ਰ. ਜਗਦੀਸ਼ ਸਿੰਘ ਜੀ ਅਤੇ ਪ੍ਰਿੰਸੀਪਲ ਡਾ. ਗੁਰਰਤਨ ਸਿੰਘ ਜੀ ਨੇ ਸਟਾਫ ਮੈਂਬਰਾਂ ਨੂੰ ਉਹਨਾਂ ਦੀ ਸਖਤ ਮਿਹਨਤ ਲਈ ਸ਼ੁਭਕਾਮਨਾਵਾਂ ਦਿੱਤੀਆਂ।

Leave A Reply

Your email address will not be published.