Punjab Headline
News Portal

ਸਾਬਕਾ ਐੱਮਪੀ ਹਰਿੰਦਰ ਸਿੰਘ ਖ਼ਾਲਸਾ ਦੀ ਅਕਾਲੀ ਦਲ ’ਚ ਵਾਪਸੀ

ਚੰਡੀਗੜ੍ਹ : ਬਠਿੰਡੇ ਤੋਂ ਅਕਾਲੀ ਦਲ ਦੇ ਤੇ ਫ਼ਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਹੇ ਹਰਿੰਦਰ ਸਿੰਘ ਖ਼ਾਲਸਾ ਮੰਗਲਵਾਰ ਨੂੰ ਇਕ ਵਾਰ ਮੁੜ ਅਕਾਲੀ ਦਲ ’ਚ ਸ਼ਾਮਲ ਹੋ ਗਏ। ਉਹ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ’ਚ ਚਲੇ ਗਏ ਸਨ ਤੇ ਫ਼ਤਿਹਗੜ੍ਹ ਸਾਹਿਬ ਤੋਂ ਚੋਣ ਜਿੱਤੇ ਪਰ ਬਾਅਦ ’ਚ ਆਪ ਨੂੰ ਅਲਵਿਦਾ ਕਹਿ ਕੇ ਉਹ ਭਾਜਪਾ ’ਚ ਸ਼ਾਮਲ ਹੋ ਗਏ। ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਉਨ੍ਹਾਂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਮੰਗਲਵਾਰ ਨੂੰ ਉਨ੍ਹਾਂ ਨੇ ਦੁਬਾਰਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਮੂਲੀਅਤ ਕਰ ਲਈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ।

ਘਰ ਵਾਪਸੀ ’ਤੇ ਉਨ੍ਹਾਂ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਪੰਜਾਬ ਦੀ ਪਾਰਟੀ ਹੈ। ਆਪ ਤੇ ਭਾਜਪਾ ਦੋਵੇਂ ਹੀ ਸਿੱਖ ਵਿਰੋਧੀ ਪਾਰਟੀਆਂ ਹਨ। ਆਪ ਦੇ ਫ਼ਤਹਿਗੜ੍ਹ ਸਾਹਿਬ ਤੋਂ ਰਿਕੀ ਵਾਲੀਆ ਵੀ ਆਪ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਅਮਿਤ ਕਪੂਰ ਤੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਵੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ।

Leave A Reply

Your email address will not be published.